Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਸਾਹਿਬਜ਼ਾਦਾ ਫ਼ਤਿਹ ਸਿੰਘ ਜੀ

ਭਾਰਤਪੀਡੀਆ ਤੋਂ
imported>Satdeepbot (clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 11:48, 17 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ ਸੰਨ 1698 ਨੂੰ ਹੋਇਆ। ਆਪ ਗੁਰੂ ਗੋਬਿੰਦ ਸਿੰਘ ਜੀ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ।

ਸ਼ਹਾਦਤ

ਦੋਵੇਂ ਛੋਟੇ ਸਾਹਿਬਜ਼ਾਦੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੂੰ 26 ਦਿਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤੇ ਗਏ। ਉਸ ਸਮੇਂ ਉਹਨਾਂ ਦੀ ਉਮਰ ਕ੍ਰਮਵਾਰ 8 ਅਤੇ 6 ਸਾਲ ਸੀ। 22 ਦਿਸੰਬਰ ਸੰਨ 1704 ਨੂੰ ਦੋਵੇ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਉਸ ਸਮੇਂ ਉਹਨਾਂ ਦੀ ਉਮਰ ਲਗਭਗ 18 ਅਤੇ 14 ਸਾਲ ਸੀ।

ਪਰਵਾਰ ਵਿਛੋੜਾ

20 ਅਤੇ 21 ਦਿਸੰਬਰ ਸੰਨ 1704 ਦੀ ਰਾਤ ਦਸਵੇਂ ਗੁਰੂ ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿੱਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿੱਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿੱਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।

ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਜੀ(ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾਂ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਣ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।

ਸਰਹੰਦ ਦੀ ਦੀਵਾਰ

ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ, ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ, ਨੀਯਤ ਦਾ ਵੱਡਾ ਬੇਈਮਾਨ ਸਾਬਤ ਹੋਇਆ। ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿੱਚ ਸੂਬਾ ਸਰਹੰਦ ਨੂੰ ਇਤਲਾਹ ਦੇ ਦਿੱਤੀ। ਦਿਨ ਚੜ੍ਹਦੇ ਤਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵਜ਼ੀਦ ਦੀ ਕਚਹਿਰੀ ’ਚ ਪੇਸ਼ ਕੀਤਾ ਗਿਆ। ਮਾਤਾ ਗੁਜਰ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦੇ, ਤਿਨ੍ਹਾਂ ਨੂੰ ਸਾਰੀ ਰਾਤ ਠੰਡੇ ਬੁਰਜ ’ਚ ਭੁੱਖੇ-ਤਿਹਾਏ ਰੱਖਿਆ ਗਿਆ। ਭਾਈ ਮੋਤੀ ਰਾਮ ਨੇ, ਆਪਣੇ ਪਰਵਾਰ ਨੂੰ ਖ਼ਤਰੇ ਵਿੱਚ ਪਾ ਕੇ ਉਹਨਾਂ ਵਾਸੇ ਦੁੱਧ ਪਹੁੰਚਾਇਆ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿੱਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿੱਗ ਰਹੇ। ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਿਆ ਵੇਖ ਕਾਜ਼ੀ ਨੇ ਵੀ ਕਿਹਾ ਕਿ ਇਸਲਾਮ ਬੱਚਿਆਂ ’ਤੇ ਇਸ ਤਰ੍ਹਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਾਹਮਣ ਉਹਨਾਂ ਨੂੰ “ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ” ਦਸਦਿਆਂ ਸਖ਼ਤ ਸਜ਼ਾ ਦੀ ਗੱਲ ਕਹੀ ਅਤੇ ਅਖ਼ੀਰ ਫ਼ਤਵਾ ਆਇਦ ਕਰਕੇ ਵਜ਼ੀਦੇ ਦੇ ਹੁਕਮ ਨਾਲ਼ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਦੇ ਸਿਰ ਤਲਵਾਰ ਨਾਲ਼ ਧੱੜਾਂ ਤੋਂ ਜੁੱਦਾ ਕਰ ਦਿੱਤੇ।

ਇਸ ਜ਼ੁਲਮੀ ਹੁਕਮ ਤੇ ਨਵਾਬ ਮਲੇਰਕੋਟਲਾ ਸ਼ੇਰ ਮੁਹੱਮਦ ਖਾਂ ਨੇ ਉੱਠ ਕੇ ‘ਹਾ’ ਦਾ ਨਾਹਰਾ ਮਾਰਿਆ। ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ਼ ਜ਼ਮੀਨ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਤਾਂ ਨਵਾਬ ਟੋਡਰਮਲ ਨੇ ਜ਼ਮੀਨ ਤੇ ਮੋਹਰਾਂ ਵਿਛਾ ਕੇ ਉਹਨਾਂ ਲਈ ਜਗ੍ਹਾ ਪ੍ਰਾਪਤ ਕੀਤੀ। ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉਥੇ ਅੱਜ “ਗੁਰਦੁਆਰਾ ਜੋਤੀ ਸਰੂਪ” ਮੌਜੂਦ ਹੈ। ਉਪ੍ਰੰਤ ਜ਼ਾਲਮਾ ਨੇ ਬਜ਼ੁਰਗ ਮਾਤਾ ਗੁਜਰੀ ਜੀ ਨੂੰ ਵੀ ਠੰਡੇ ਬੁਰਜ ਤੋਂ ਧੱਕਾ ਦੇ ਕੇ, ਸ਼ਹੀਦ ਕਰ ਦਿੱਤਾ।