More actions
ਫਰਮਾ:Infobox religious biography
ਫਰਮਾ:Sidebar with collapsible lists
ਗੁਰ ਹਰਿਰਾਇ (16 ਜਨਵਰੀ 1630 – 20 ਅਕਤੂਬਰ 1661)[1] ਸਿੱਖਾਂ ਦੇ ਗਿਆਰਾਂ ਵਿਚੋਂ ਸਤਵੇਂ ਗੁਰੂ ਸਨ।
ਬਚਪਨ
ਸ੍ਰੀ ਗੁਰੂ ਹਰਿਰਾਏ ਸਾਹਿਬ ਸਿੱਖਾਂ ਦੇ ਸਤਵੇਂ ਗੁਰੂ ਹੋਏ ਹਨ। ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਉਨ੍ਹਾਂ ਦਾ ਜਨਮ 19 ਮਾਘ ਸੰਮਤ 1686 ਬਿ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗਿਆਨੀ ਗਿਆਨ ਸਿੰਘ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਦੋ ਸਾਲ ਪਹਿਲੇ 1642 ਈ: ਸ੍ਰੀ ਗੁਰੂ ਹਰਿਰਾਏ ਸਾਹਿਬ ਨੂੰ ਗੁਰਗੱਦੀ ਉੱਤੇ ਬਿਰਾਜਮਾਨ ਕਰ ਦਿੱਤਾ ਸੀ। ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਨ੍ਹਾਂ ਦੀ ਹਜੂਰੀ ਵਿੱਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।
ਗੁਰਗੱਦੀ ਅਤੇ ਸੇਵਾ
1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ ਪਲਾਹੀ ਪਿੰਡ ਵਿੱਚ ਵੀ ਚਰਣ ਪਾਏ, ਇੱਥੇ ਹੀ ਆਪ ਜੀ ਦੀ ਯਾਦ ਵਿੱਚ ਗੁਰੂ ਹਰਿਰਾਏ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ। ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ। ਇੱਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਗੁਰੂ ਦੀ ਸਹਾਇਤਾ ਨਾਲ ਤੇ ਹਕੀਮਾਂ ਦੀ ਕੋਸ਼ਿਸ ਨਾਲ ਦਾਰਾ ਸ਼ਿਕੋਹ ਤੰਦਰੁਸਤ ਹੋ ਗਿਆ। 1707 ਇ: ਵਿੱਚ ਦਾਰਾ ਸ਼ਿਕੋਹ ਲਾਹੌਰ ਨੂੰ ਜਾਂਦਾ ਹੋਇਆ ਗੁਰੂ ਜੀ ਦਾ ਧੰਨਵਾਦ ਕਰਨ ਲਈ ਕੀਰਤਪੁਰ ਸਾਹਿਬ ਵਿਖੇ ਆਇਆ। ਮੁਗਲ ਸਲਤਨਤ ਨਾਲ ਭਾਵੇਂ ਗੁਰੂ-ਘਰ ਦੇ ਸੰਬੰਧ ਬਾਬਰ ਦੇ ਸਮੇਂ ਤੋਂ ਹੀ ਟਕਰਾਉ ਵਾਲੇ ਹੋ ਚੁੱਕੇ ਸਨ ਅਤੇ ਸ਼ਾਹ ਜਹਾਨ ਦੇ ਪਿਤਾ ਬਾਦਸ਼ਾਹ ਜਹਾਂਗੀਰਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕੀਤਾ ਸੀ ਅਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਸੀ। ਪਰੰਤੂ ਗੁਰੂ-ਘਰ ਦਾ ਬਿਰਦ ਹੈ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ॥ ਗੁਰੂ ਅਕਾਲ ਰੂਪ ਹੈ ਜੋ ਸਦ ਪਰਉਪਕਾਰੀ ਹੈ। ਇਸੇ ਸਿਧਾਂਤ ਨੂੰ ਮੁੱਖ ਰੱਖਦਿਆਂ ਗੁਰੂ ਜੀ ਨੇ ਉਨ੍ਹਾਂ ਦੀ ਲੋੜ ਵੀ ਪੂਰੀ ਕੀਤੀ। ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਤੋਂ ਚਾਲੂ ਪਰੰਪਰਾਵਾਂ ਅਨੁਸਾਰ ਗੁਰੂ-ਘਰ ਵਿੱਚ ਆਤਮਿਕ ਉਪਦੇਸ਼ ਦੇ ਨਾਲ-ਨਾਲ ਸ਼ਰਧਾਲੂਆਂ ਦੇ ਸਰੀਰਕ ਰੋਗਾਂ ਦੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਂਦਾ ਸੀ। ਨੌਜੁਆਨਾਂ ਨੂੰ ਸਿਹਤਯਾਬ, ਰਿਸ਼ਟਪੁਸ਼ਟ ਰੱਖਣ ਲਈ ਗੁਰੂ ਜੀ ਨੇ ਮੱਲ ਅਖਾੜਿਆਂ ਦੀ ਸਰਪ੍ਰਸਤੀ ਵੀ ਕੀਤੀ। ਕੁਠਾੜ ਵਾਲਾ ਰਾਣਾ ਗੁਰੂ ਜੀ ਦਾ ਜੱਸ ਸੁਣ ਕੇ ਗੁਰੂ ਜੀ ਦੀ ਸ਼ਰਣ ਵਿੱਚ ਆਇਆ। ਉਹ ਝੋਲੇ ਦਾ ਮਰੀਜ਼ ਸੀ। ਉਹ ਪਾਲਕੀ ਵਿੱਚ ਬੈਠ ਕੇ ਆਇਆ ਸੀ। ਗੁਰੂ ਜੀ ਦੀ ਕਿਰਪਾ ਨਾਲ ਠੀਕ ਹੋ ਗਿਆ ਅਤੇ ਘੋੜੇ ਉੱਤੇ ਸਵਾਰ ਹੋ ਕੇ ਘਰ ਗਿਆ। ਗੁਰੂ ਜੀ ਮਾਲਵੇ ਦੇ ਲੋਕਾਂ ਨੂੰ ਉਪਦੇਸ਼ ਕਰਨ ਆਏ ਤਾਂ ਭਾਈ ਰੂਪਾ, ਕਾਂਗੜ ਆਦਿ ਪਿੰਡਾਂ ਨੂੰ ਹੁੰਦੇ ਹੋਏ ਮਹਿਰਾਜ ਪਿੰਡ ਪਹੁੰਚੇ। ਇੱਥੇ ਭਾਈ ਮੋਹਨ ਦੇ ਪੁੱਤਰ ਚੌਧਰੀ ਕਾਲੇ ਨੇ ਤਨ-ਮਨ-ਧਨ ਨਾਲ ਗੁਰੂ ਜੀ ਦੀ ਟਹਿਲ ਕੀਤੀ। ਇੱਕ ਦਿਨ ਚੌਧਰੀ ਕਾਲਾ ਆਪਣੇ ਭਤੀਜੇ ਫੂਲ ਅਤੇ ਸμਦਲੀ ਨੂੰ ਵੀ ਨਾਲ ਲੈ ਕੇ ਆਇਆ। ਉਹ ਦੋਵੇਂ ਬਾਲਕ ਭੁੱਖੇ ਹੋਣ ਕਾਰਨ ਗੁਰੂ ਜੀ ਦੇ ਸਾਹਮਣੇ ਪੇਟ ਉੱਤੇ ਹੱਥ ਮਾਰਨ ਲੱਗੇ। ਗੁਰੂ ਜੀ ਨੇ ਹੱਸ ਕੇ ਕਿਹਾ,“ਬਾਲਕ ਕੀ ਮੰਗਦੇ ਹਨ?” ਚੌਧਰੀ ਕਾਲੇ ਨੇ ਕਿਹਾ ਕਿ ਇਹ ਲੰਗਰ ਮੰਗਦੇ ਹਨ। ਗੁਰੂ ਜੀ ਨੇ ਬਚਨ ਕੀਤਾ ਇੰਨ੍ਹਾਂ ਦੀ ਸੰਤਾਨ ਰਾਜ ਕਰੇਗੀ ਅਤੇ ਕਈ ਥਾਂ ਇਨ੍ਹਾਂ ਦੇ ਲੰਗਰ ਚੱਲਣਗੇ!” ਬਾਬਾ ਫੂਲ ਦੇ ਦੋ ਪੁੱਤਰ ਭਾਈ ਤਰਲੋਕਾ ਅਤੇ ਭਾਈ ਰਾਮਾ ਦੀ ਸੰਤਾਨ ਨੇ ਨਾਭਾ, ਪਟਿਆਲਾ ਅਤੇ ਜੀਂਦ ਜ਼ਿਲ੍ਹਾ ਜੀਂਦ ਰਿਆਸਤਾਂ ਕਾਇਮ ਕੀਤੀਆਂ। ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੀ ਇਨ੍ਹਾਂ ਹੀ ਫੂਲਕੀਏ ਵਿੱਚੋਂ ਸਰਦਾਰ ਗੱਜਪੱਤ ਸਿੰਘ ਜੀਂਦ ਵਾਲੇ ਦਾ ਦੋਹਤਰਾ ਸੀ। ਇਸ ਤਰ੍ਹਾਂ ਗੁਰੂ ਸਾਹਿਬ ਦਾ ਵਰਦਾਨ ਸੱਚ ਹੋਇਆ। ਇਨ੍ਹਾਂ ਸਰਦਾਰਾਂ ਨਾਲ ਪੰਜਾਬ ਦੀ ਕਿਸਮਤ ਚਮਕ ਉੱਠੀ ਸੀ।
ਸੇਵਾ ਦੇ ਪੁੰਜ
ਭਾਈ ਭਗਤੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮਸੰਦ ਸੀ ਜੋ ਸਿੱਧੂ ਬਰਾੜਾਂ ਦਾ ਮੁਖੀਆ ਸੀ। ਭਾਈ ਭਗਤੂ ਦਾ ਪੁੱਤਰ ਭਾਈ ਗੋਰਾ ਸੀ। ਗੁਰੂ ਹਰਿਰਾਇ ਸਾਹਿਬ ਜਦੋਂ ਮਾਲਵੇ ਦੇਸ ਵਿੱਚ ਗਏ ਤਾਂ ਭਾਈ ਗੋਰੇ ਨੇ ਅਨੇਕ ਪਿੰਡਾਂ ਵਿੱਚ ਉਨ੍ਹਾਂ ਦੀ ਸੇਵਾ ਕਰਵਾਈ। ਭੁੱਖੜੀ ਪਿੰਡ ਵਿੱਚ ਗੁਰੂ ਜੀ ਦੇ ਚੌਰ-ਬਰਦਾਰ ਭਾਈ ਜੱਸੇ ਨਾਲ ਕਿਸੇ ਗੱਲਬਾਤ ਤੋਂ ਉਨ੍ਹਾਂ ਦੀ ਗੜਬੜ ਹੋ ਗਈ। ਭਾਈ ਗੋਰੇ ਨੇ ਆਪਣੇ ਆਦਮੀਆਂ ਤੋਂ ਭਾਈ ਜੱਸੇ ਦੀ ਹੱਤਿਆ ਕਰਵਾ ਦਿੱਤੀ। ਗੁਰੂ ਜੀ ਨੇ ਜਦੋਂ ਇਹ ਗੱਲ ਸੁਣੀ ਤਾਂ ਹੁਕਮ ਦਿੱਤਾ ਕਿ ਗੋਰਾ ਉਨ੍ਹਾਂ ਸਾਹਮਣੇ ਨਾ ਆਏ। ਭਾਈ ਗੋਰਾ ਗੁਰੂ ਸਾਹਿਬ ਦੀ ਵਹੀਰ ਤੋਂ ਕੁਝ ਦੂਰ ਉਨ੍ਹਾਂ ਨਾਲ ਰਹਿਣ ਲੱਗਾ। ਉਸ ਦੇ ਮਨ ਵਿੱਚ ਬਹੁਤ ਪਛਤਾਵਾ ਸੀ। ਉਹ ਗੁਰੂ ਜੀ ਤੋਂ ਭੁੱਲ ਬਖਸ਼ਾਉਣਾ ਚਾਹੁੰਦਾ ਸੀ। ਇੱਕ ਦਿਨ ਗੁਰੂ ਜੀ ਕੀਰਤਪੁਰ ਸਾਹਿਬ ਤੋਂ ਕਰਤਾਰਪੁਰ ਵਿਖੇ ਜਾ ਰਹੇ ਸਨ ਤਾਂ ਗੁਰੂ ਜੀ ਦੇ ਡੋਲੇ ਅਤੇ ਹੋਰ ਸਾਜ-ਸਾਮਾਨ ਪਿੱਛੇ ਰਹਿ ਗਿਆ ਸੀ। ਮੁਹੰਮਦ ਯਾਰ ਖਾਂ, ਜੋ ਕਿ ਇੱਕ ਹਜ਼ਾਰ ਸਵਾਰ ਲੈ ਕੇ ਦਿੱਲੀ ਨੂੰ ਜਾ ਰਿਹਾ ਸੀ, ਨੇ ਜਦੋਂ ਇਹ ਸੁਣਿਆ ਕਿ ਇਹ ਡੋਲੇ ਦਾ ਸਾਮਾਨ ਗੁਰੂ ਹਰਿਰਾਇ ਜੀ ਦਾ ਹੈ ਤਾਂ ਉਸ ਦੇ ਮਨ ਵਿੱਚ ਆਪਣੇ ਪਿਤਾ ਮੁਖਲਸ ਖਾਂ ਦਾ ਵੈਰ ਲੈਣ ਦੀ ਭਾਵਨਾ ਜਾਗ ਪਈ। ਉਸ ਨੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਦੇ ਡੋਲੇ ਅਤੇ ਸਾਜ-ਸਾਮਾਨ ਸਭ ਲੁੱਟ ਲਵੋ। ਭਾਈ ਗੋਰਾ ਜੀ ਜੋ ਕਿ ਗੁਰੂ ਜੀ ਦੀਆਂ ਨਜ਼ਰਾਂ ਤੋਂ ਦੂਰ ਪਿੱਛੇ ਰਹਿੰਦਾ ਸੀ, ਉਹ ਆਪਣੇ ਜਵਾਨ ਲੈ ਕੇ ਮੌਕੇ ’ਤੇ ਪਹੁੰਚ ਗਿਆ। ਦੋਵਾਂ ਪਾਸਿਉਂ ਖੂਬ ਤੇਗ ਚੱਲੀ। ਸਿੱਖਾਂ ਨੇ ਮਾਰ-ਮਾਰ ਕੇ ਤੁਰਕਾਂ ਦੇ ਮੂੰਹ ਮੋੜ ਦਿੱਤੇ। ਭਾਈ ਗੋਰੇ ਨੇ ਤੁਰਕਾਂ ਨੂੰ ਰੋਕੀ ਰੱਖਿਆ। ਵਹੀਰ ਸਹੀ-ਸਲਾਮਤ ਅੱਗੇ ਲੰਘ ਗਿਆ। ਇਸ ਤਰ੍ਹਾਂ ਭਾਈ ਗੋਰੇ ਨੇ ਗੁਰੂ-ਘਰ ਦੀਆਂ ਮਾਈਆਂ ਨੂੰ ਬੇਇੱਜ਼ਤ ਹੋਣ ਤੋਂ ਬਚਾਇਆ। ਇਸ ਦੀ ਖਬਰ ਜਦੋਂ ਵਹੀਰ ਨੇ ਗੁਰੂ ਜੀ ਨੂੰ ਜਾ ਕੇ ਦਿੱਤੀ ਤਾਂ ਗੁਰੂ ਸਾਹਿਬ ਨੇ ਭਾਈ ਗੋਰੇ ਨੂੰ ਸੰਗਤ ਵਿੱਚ ਲਿਆਉਣ ਲਈ ਅਸਵਾਰ ਭੇਜੇ। ਜਦੋਂ ਭਾਈ ਗੋਰਾ ਗੁਰੂ ਜੀ ਦੇ ਸਾਹਮਣੇ ਗਿਆ ਤਾਂ ਉਨ੍ਹਾਂ ਪ੍ਰਸੰਨ ਹੋ ਕੇ ਭਾਈ ਗੋਰੇ ਦੇ ਸਭ ਗੁਨਾਹ ਬਖਸ਼ ਦਿੱਤੇ।
7 ਜੁਲਾਈ ਸੰਨ 1661 ਈ: ਵਿੱਚ ਆਪਣੇ ਛੋਟੇ ਸਪੁੱਤਰ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ ਉੱਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰ ਕੇ ਮੱਥਾ ਟੇਕਿਆ। ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ। ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ।
- ↑ Bhagat Singh. Harbans Singh; et al., eds. "Har Rai, Guru (1630–1661)". Encyclopaedia of Sikhism. Punjabi University Patiala. Retrieved 16 January 2017.