ਕਲੀ (ਛੰਦ)

ਭਾਰਤਪੀਡੀਆ ਤੋਂ
>InternetArchiveBot (Rescuing 2 sources and tagging 2 as dead.) #IABot (v2.0.8.2) ਦੁਆਰਾ ਕੀਤਾ ਗਿਆ 17:24, 12 ਅਕਤੂਬਰ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:Infobox literary genre ਕਲੀ (ਅੰਗਰੇਜ਼ੀ:Kali) ਇੱਕ ਛੰਦ ਹੈ[1] ਜੋ ਕਿ ਪੰਜਾਬੀ ਲੋਕ-ਗੀਤਾਂ ਵਿੱਚ ਵੀ ਵਰਤਿਆ ਗਿਆ ਹੈ। ਇਸ ਦੀਆਂ ਤਿੰਨ ਕਿਸਮਾਂ ਹਨ; ਅੰਬਾ ਕਲੀ, ਸੁੱਚੀ ਕਲੀ, ਰੂਪਾ ਕਲੀ।[2]

ਹਰ ਗੀਤ ਕਲੀ ਨਹੀਂ ਹੁੰਦਾ, ਕਲੀ ਦੀਆਂ ਕੁਝ ਖ਼ਾਸ ਬੰਦਿਸ਼ਾਂ ’ਤੇ ਅੰਦਾਜ਼ ਹੁੰਦਾ ਹੈ ਅਤੇ ਕੁਝ ਖ਼ਾਸੀਅਤਾਂ ਹੁੰਦੀਆਂ ਹਨ।

ਕਲੀਆਂ ਦਾ ਬਾਦਸ਼ਾਹ ਕਹੇ ਜਾਣ ਵਾਲ਼ੇ ਕੁਲਦੀਪ ਮਾਣਕ[3] ਨੇ ਆਪਣੇ ਗਾਇਕੀ ਜੀਵਨ ’ਚ ਤਕਰੀਬਨ 13 ਕਲੀਆਂ ਹੀ ਗਾਈਆਂ ਹਨ ਜਿਹਨਾਂ ’ਚੋਂ 10 ਹਰਦੇਵ ਦਿਲਗੀਰ ਲਿਖੀਆਂ ਹੋਈਆਂ ਹਨ ਅਤੇ ਬਾਕੀ 2-3 ਹੋਰ ਗੀਤਕਾਰਾਂ ਨੇ ਲਿਖੀਆਂ।[1] ਦਰਅਸਲ ਮਾਣਕ ਦੀ ਗਾਈ ’ਤੇ ਦੇਵ ਥਰੀਕੇ ਵਾਲ਼ੇ ਦੀ ਲਿਖੀ ਕਲੀ, ‘‘ਤੇਰੇ ਟਿੱਲੇ ਤੋਂ ਔਹ ਸੂਰਤ ਦੀਂਹਦੀ ਆ ਹੀਰ ਦੀ’’ ਏਨੀ ਮਕਬੂਲ ਹੋਈ ਕਿ ਲੋਕਾਂ ਨੇ ‘ਮਾਣਕ’ ਨੂੰ ‘ਕਲੀਆਂ ਦਾ ਬਾਦਸ਼ਾਹ’ ਬਣਾ ਦਿੱਤਾ ਜਦਕਿ ਥਰੀਕੇ ਵਾਲ਼ਾ ਮਾਣਕ ਨੂੰ ‘ਲੋਕ ਗਾਥਾਵਾਂ’ ਦਾ ਬਾਦਸ਼ਾਹ ਮੰਨਦਾ ਹੈ।[1]

ਜਾਣੀਆਂ-ਪਛਾਣੀਆਂ ਕਲੀਆਂ

ਦੇਵ ਥਰੀਕੇ ਵਾਲ਼ੇ ਦੀਆਂ ਲਿਖੀਆਂ ’ਤੇ ਕੁਲਦੀਪ ਮਾਣਕ ਦੀਆਂ ਗਾਈਆਂ ਕਲੀਆਂ:

  • ਤੇਰੇ ਟਿੱਲੇ ਤੋਂ (ਰਾਂਝੇ ਦੀ ਕਲੀ)
  • ਛੰਨਾ ਚੂਰੀ ਦਾ
  • ਰਾਂਝੇ ਦਾ ਪਟਕਾ
  • ਪਿੰਡ ਤਾਂ ਸਿਆਲਾਂ ਦੇ ਧੀ ਜੰਮੀ ਚੌਧਰੀ ਚੂਚਕ ਦੇ
  • ਤੇਰੀ ਖ਼ਾਤਰ ਹੀਰੇ ਛੱਡ ਕੇ ਤਖ਼ਤ ਹਜ਼ਾਰੇ ਨੂੰ
  • ਸਹਿਤੀ ਹੀਰ ਨੇ ਤਿਆਰੀ ਕਰ ਲਈ ਬਾਗ਼ ਦੀ
  • ਚੜ੍ਹੀ ਜਵਾਨੀ ’ਤੇ ਚੰਦ ਸੂਰਜ (ਹੀਰ ਦੀਆਂ ਮਾਂ ਨਾਲ਼ ਗੱਲਾਂ)
  • ਇੱਕ ਦਿਨ ਕੈਦੋਂ ਸੱਥ ਵਿੱਚ (ਕੈਦੋਂ ਦੀਆਂ ਚੂਚਕ ਨਾਲ਼ ਗੱਲਾਂ)
  • ਗੱਲ ਸੁਣ ਸਿਆਲਾਂ ਦੀਏ ਕੁੜੀਏ ਨੀ... ਗਲ਼ੀਆਂ ਵਿੱਚ ਰਾਂਝਾ ਰੋਲ਼ ’ਤਾ
  • ਇੱਕ ਦਿਨ ਮਿਲ਼ ਕੇ ਚਾਕ ਨੂੰ ਹੀਰ ਆਈ ਜਦ ਬੇਲੇ ’ਚੋਂ

ਹੋਰ ਲੇਖਕਾਂ ਦੀਆਂ ਲਿਖੀਆਂ ਕਲੀਆਂ:

  • ਅੰਬ ਦਾ ਬੂਟਾ ਰਹਿੰਦਾ ਮਸਤ ਸਦਾ ਵਿੱਚ ਕੇਲਿਆਂ ਦੇ (ਗੁਰਮੁਖ ਸਿੰਘ ਗਿੱਲ, ਜਬੋਮਾਜਰਾ)
  • ਨੀ ਪੁੱਤ ਜੱਟਾਂ ਦਾ ਹਲ਼ ਵਾਹੁੰਦਾ ਵੱਡੇ ਤੜਕੇ ਦਾ (ਗੁਰਮੁਖ ਸਿੰਘ ਗਿੱਲ, ਜਬੋਮਾਜਰਾ)
  • ਸਹਿਤੀ ਹੱਸਦੀ-ਹੱਸਦੀ ਮੂਹਰੇ ਬਹਿ ਗਈ ਜੋਗੀ ਦੇ (ਦਲੀਪ ਸਿੰਘ ਸਿੱਧੂ, ਕਣਕਵਾਲ਼)
  • ਸੁੱਚਾ ਸੂਰਮਾ ਭਰਕੇ ਬਾਰਾਂ ਬੋਰ ਨੂੰ (ਗੁਰਮੁਖ ਸਿੰਘ ਗਿੱਲ, ਜਬੋਮਾਜਰਾ)
  • ਨਮਕ ਹਰਾਮੀ ਹੀਰੇ ਨੌਕਰ ਰੱਖ ਲਿਆ ਮੱਝੀਆਂ ਦਾ ਦਲੀਪ ਸਿੰਘ ਸਿੱਧੂ, ਕਣਕਵਾਲ਼)
  • ਤੋਹਮਤ ਮਾੜੀ ਲੋਕੋ ਭਾਈਏਂ ਭੇੜ ਪਵਾ ਦੇਵੇ(ਜਰਨੈਲ ਘੁਮਾਣ)

ਇਹ ਵੀ ਵੇਖੋ

ਹਵਾਲੇ

  1. 1.0 1.1 1.2 "ਲੋਕ ਗਾਥਾਵਾਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਗਾਇਕੀ ਤੇ ਜੀਵਨ ਦੀ ਕਹਾਣੀ ਦੇਵ ਥਰੀਕਿਆਂ ਵਾਲੇ ਦੀ ਜ਼ੁਬਾਨੀ". KuldeepManak.co.in. ਜਨਵਰੀ 5, 2012. Retrieved ਅਗਸਤ 16, 2012.  Check date values in: |access-date=, |date= (help); External link in |publisher= (help)[ਮੁਰਦਾ ਕੜੀ]
  2. "ਕਿੱਥੇ ਗਈਆਂ ਕਲੀਆਂ?". ਅਜੀਤ ਹਫ਼ਤਾਵਰੀ. ਮਈ 31, 2012. Archived from the original on 2016-03-05. Retrieved ਅਗਸਤ 16, 2012.  Check date values in: |access-date=, |date= (help); External link in |publisher= (help)
  3. "ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਨਹੀਂ ਰਹੇ". DailySuraj.com. ਦਸੰਬਰ 1, 2011. Archived from the original on 2013-04-18. Retrieved ਅਗਸਤ 16, 2012.  Check date values in: |access-date=, |date= (help); External link in |publisher= (help)

ਬਾਹਰੀ ਜੋੜ