ਦੀਵਾਨ ਟੋਡਰ ਮੱਲ
ਫਰਮਾ:Infobox royalty ਟੋਡਰ ਮੱਲ ਜਾਂ ਟੋਡਰ ਮੱਲ ਸ਼ਾਹਜਹਾਨੀ ਵੀ ਕਿਹਾ ਜਾਂਦਾ ਸੀ। ਬਾਦਸ਼ਾਹ ਨੇ ਇਸ ਨੂੰ ‘ਰਾਏ’ ਦਾ ਖ਼ਿਤਾਬ ਦਿੱਤਾ ਹੋਇਆ ਸੀ। ਇਸ ਕੋਲ ਪਹਿਲਾਂ 100 ਘੋੜਸਵਾਰ ਅਤੇ 200 ਪਿਆਦਾ ਫ਼ੌਜ ਰੱਖਣ ਦਾ ਹੱਕ ਸੀ, ਜੋ ਵਧਦਾ ਵਧਦਾ 1648 ਵਿੱਚ 2000 ਘੋੜਸਵਾਰ ਤੇ 4000 ਪਿਆਦਾ ਸਿਪਾਹੀਆਂ ਦਾ ਹੋ ਗਿਆ ਸੀ। 1650 ਵਿੱਚ ਇਸ ਟੋਡਰ ਮੱਲ ਦੇ ਨਿਜ਼ਾਮ ਹੇਠ ਸਰਹੰਦ ਹੀ ਨਹੀਂ ਬਲਕਿ ਦੀਪਾਲਪੁਰ, ਜਲੰਧਰ ਤੇ ਸੁਲਤਾਨਪੁਰ ਦੇ ਸੂਬੇ ਵੀ ਸਨ। ਇਨ੍ਹਾਂ ਦੀ ਆਮਦਨ ਵਿਚੋਂ 50 ਲੱਖ ਟਕੇ ਸਾਲਾਨਾ ਉਸ ਨੂੰ ਆਪਣੇ ਵਾਸਤੇ ਮਿਲਦੇ ਸਨ। ਉਹ ਜਿਸ ਮਹਲ ਵਿੱਚ ਰਹਿੰਦਾ ਸੀ ਉਸ ਦਾ ਨਾਂ ਜਹਾਜ਼ੀ ਹਵੇਲੀ ਸੀ ਕਿਉਂ ਕਿ ਉਸ ਦੀ ਸ਼ਕਲ ਸਮੁੰਦਰੀ ਜਹਾਜ਼ ਵਰਗੀ ਸੀ। ਦੀਵਾਨ ਟੋਡਰ ਮੱਲ ਸਰਹਿੰਦ ਦਾ ਧਨਾਢ ਮਹਾਜਨ ਸੀ। ਕਿਹਾ ਜਾਂਦਾ ਹੈ ਕਿ ਉਸਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਿਦੀ ਪਿੱਛੋਂ ਉਹਨਾਂ ਦੇ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਦੇ ਲਈ ਵੱਡੀ ਕੀਮਤ ਦੇ ਕੇ ਜ਼ਮੀਨ ਖ਼ਰੀਦੀ ਸੀ। ਦੀਵਾਨ ਟੋਡਰ ਮੱਲ ਆਗਰਾ ਤੋਂ ਲਾਹੌਰ ਤੱਕ ਜਾਣ ਲਈ ਲੰਮਾ ਸਫ਼ਰ ਤੈਅ ਕਰਨ ਵਾਲੇ ਯਾਤਰੀਆਂ ਦੀ ਪਿਆਸ ਬੁਝਾਉਣ ਲਈ ਰਾਜਾਤਾਲ ਵਿੱਚ ਬਣੇ ਤਲਾਬ ਦੇ ਪਾਣੀ ਦਾ ਪ੍ਰਬੰਧ ਕਰਨਾ ਬਹੁਤ ਵੱਡਾ ਪੁੰਨ ਸਮਝਦਾ ਸੀ। ਤਲਾਬ ਬਣਵਾਉਣ ਦੇ ਉਪਰਾਲੇ ਨਾਲ ਮਿਲੀ ਪ੍ਰਸਿੱਧੀ ਦੇ ਸਿੱਟੇ ਵਜੋਂ ਟੋਡਰ ਮੱਲ ਨੂੰ 1582 ਵਿੱਚ ‘ਦੀਵਾਨ’ ਦੀ ਉਪਾਧੀ ਪ੍ਰਾਪਤ ਹੋਈ। ਦੀਵਾਨ ਟੋਡਰ ਮੱਲ ਅਕਬਰ ਬਾਦਸ਼ਾਹ ਦੇ ਦਰਬਾਰ ਦਾ ਉੱਘਾ ਦਰਬਾਰੀ, ਧਾਰਮਿਕ ਤੇ ਦਿਆਲੂ ਸ਼ਖ਼ਸੀਅਤ ਸੀ। ਟੋਡਰ ਮੱਲ ਨੂੰ ਰਾਜ ਦਰਬਾਰ ਵਿੱਚ ਇੱਕ ਧਰਮੀ ਵਿਅਕਤੀ ਵਜੋਂ ਜਾਣਿਆ ਜਾਂਦਾ ਸੀ, ਜੋ ਖੇਤੀਬਾੜੀ ਸੁਧਾਰਾਂ ਵਿੱਚ ਮਾਹਿਰ ਸੀ।
ਸਨਮਾਨ
ਉਸ ਨੂੰ ‘ਰਾਜਾ’ ਦਾ ਖ਼ਿਤਾਬ ਵੀ ਮਿਲਿਆ ਸੀ ਜੋ ਸਾਰੀ ਮੁਗ਼ਲੀਆ ਤਵਾਰੀਖ਼ ਵਿੱਚ ਸਿਰਫ਼ ਕੁਝ ਕੂ ਗ਼ੈਰ ਮੁਸਲਮਾਨਾਂ ਨੂੰ ਹੀ ਮਿਲਿਆ ਸੀ ਤੇ ਪੰਜਾਬ ਵਿੱਚ ਸਿਰਫ਼ ਇਸ ਟੋਡਰ ਮੱਲ ਨੂੰ ਹੀ ਮਿਲਿਆ ਸੀ। ਉਸ ਦੀ ਮੌਤ 8 ਨਵੰਬਰ 1589 ਨੂੰ ਹੋ ਗਈ।