Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਸੁਰਜੀਤ ਪਾਤਰ

ਭਾਰਤਪੀਡੀਆ ਤੋਂ

ਫਰਮਾ:Infobox writer

ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ।[1] ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।[2]

ਜੀਵਨ

ਉਸ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਅਧਿਆਪਕ ਅਤੇ ਉੱਘੇ ਨਾਟਕਕਾਰ ਸੁਰਜੀਤ ਸਿੰਘ ਸੇਠੀ ਦੇ ਕਹਿਣ 'ਤੇ ਹੀ ਉਹਨਾਂ ਆਪਣੇ ਪਿੰਡ ਦੇ ਨਾਮ ਤੋਂ ਹੀ ਆਪਣਾ ਤਖੱਲਸ 'ਪਾਤਰ' ਰੱਖ ਲਿਆ, ਜਦੋਂ ਕਿ ਉਹ ਪਹਿਲਾਂ ਆਪਣੇ ਨਾਂ ਸੁਰਜੀਤ ਦੇ ਨਾਲ ਪੱਤੜ ਸ਼ਬਦ ਦੀ ਹੀ ਵਰਤੋਂ ਕਰਦੇ ਸਨ। ਪਾਤਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ "Transformation of Folklore in Guru Nanak Vani " ਸੀ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ ਹੈ। 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ 'ਤੇ ਨਾਮਜ਼ਦ ਕੀਤਾ ਗਿਆ ਹੈ। ਪਾਤਰ ਪਿੰਡਾਂ ਵਿੱਚ ਪਲਿਆ ਤੇ ਪੇਂਡੂ ਵਿਦਿਆਲਿਆਂ ਤੋਂ ਵਿੱਦਿਆ ਪ੍ਰਾਪਤ ਕੀਤੀ। ਆਪਣੀਆਂ ਜੜ੍ਹਾਂ ਨੂੰ ਚੇਤੇ ਰੱਖਣ ਲਈ ਉਸ ਨੇ ਆਪਣੇ ਪਿੰਡ ਪਾਤੜ ਨੂੰ ਆਪਣੇ ਨਾਂ ਨਾਲ ਜੋੜ ਲਿਆ ਜਿਹੜਾ ਘਸ-ਘਸਾ ਕੇ ਪਾਤਰ ਬਣ ਗਿਆ। ਸੁਰਜੀਤ ਪਾਤਰ ਲਾਤੀਨੀ ਅਮਰੀਕਾ ਦੇ ਕੋਲੰਬੀਆ ਵਿੱਚ ਪੈਂਦੇ ਮੈਦਿਯਨ ਸ਼ਹਿਰ ਵਿੱਚ ਇੱਕ ਕਵਿਤਾ ਉਤਸਵ ਵਿੱਚ ਸ਼ਿਰਕਤ ਕਰਨ ਗਿਆ ਸੀ। ਓਥੇ ਉਸ ਦੀ ਦਾੜ੍ਹੀ, ਪਗੜੀ ਦੇਖ ਕੇ ਇੱਕ ਸਪੇਨੀ ਬੱਚੇ ਨੇ ਉਸ ਨੂੰ ਜਾਦੂਗਰ ਸਮਝ ਲਿਆ ਸੀ।

ਪੰਜਾਬੀ ਗਜ਼ਲ ਨੂੰ ਯੋਗਦਾਨ

ਸੁਰਜੀਤ ਪਾਤਰ ਨੇ ਪੰਜਾਬੀ ਗ਼ਜ਼ਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦਾ ਸਿਹਰਾ ਉਸਨੂੰ ਜਾਂਦਾ ਹੈ। ਜਿਵੇਂ ਕਿ, “ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ, ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ” ਜਾਂ ਫਿਰ “ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ। ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ”। “ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ, ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ”, “ਖੜਕ ਹੋਵੇ ਜੇ ਡਿੱਗੇ ਪੱਤਾ ਵੀ, ਐਸੀ ਚੁੱਪ ਹੈ ਤਾਂ ਬਿਰਖ ਅਰਜ਼ ਕਰੇ”।

ਰਚਨਾਵਾਂ

ਕਾਵਿ ਸੰਗ੍ਰਹਿ

ਸਾਹਿਤ ਅਕਾਦਮੀ ਇਨਾਮ - ਸੁਰਜੀਤ ਪਾਤਰ

ਅਨੁਵਾਦ

  • ਸਪੇਨੀ ਲੇਖਕ ਲੋਰਕਾ ਦੇ ਤਿੰਨ ਦੁਖਾਂਤ:
  1. ਅੱਗ ਦੇ ਕਲੀਰੇ (ਬਲੱਡ ਵੈਡਿੰਗ)[3]
  2. ਸਈਓ ਨੀ ਮੈਂ ਅੰਤਹੀਣ ਤਰਕਾਲਾਂ (ਯੇਰਮਾ)
  3. ਹੁਕਮੀ ਦੀ ਹਵੇਲੀ (ਲਾ ਕਾਸਾ ਡੇ ਬਰਨਾਰਡਾ ਅਲਬਾ)
  • "ਨਾਗ ਮੰਡਲ" (ਗਿਰੀਸ਼ ਕਾਰਨਾਡ ਦਾ ਨਾਟਕ)
  • ਬ੍ਰੈਖਤ ਅਤੇ ਨੇਰੂਦਾ ਦੀਆਂ ਕਵਿਤਾਵਾਂ
  • ਸ਼ਹਿਰ ਮੇਰੇ ਦੀ ਪਾਗਲ ਔਰਤ (ਯਾਂ ਜਿਰਾਦੂ ਦੇ ਫ਼ਰੈਂਚ ਨਾਟਕ ਲਾ ਫ਼ੋਲੇ ਡੇ ਸਈਓ)

ਸਨਮਾਨ

  • 1993 ਵਿੱਚ "ਹਨੇਰੇ ਵਿੱਚ ਸੁਲਗਦੀ ਵਰਨਮਾਲਾ" ਲਈ ਸਾਹਿਤ ਅਕਾਦਮੀ ਸਨਮਾਨ
  • 1999 ਵਿੱਚ "ਭਾਰਤੀ ਭਾਸ਼ਾ ਪਰੀਸ਼ਦ ਕਲਕੱਤਾ" ਵਲੋਂ ਪੰਚਨਾਦ ਪੁਰਸਕਾਰ
  • 2012 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰ ਆਫ਼ ਫ਼ਿਲਾਸਫ਼ੀ ਆਨਰਜ਼ ਕਾਜ਼ਾ (ਆਨਰੇਰੀ) ਦੀ ਉਪਾਧੀ ਨਾਲ ਸਨਮਾਨਿਤ
  • 2012 ਵਿੱਚ ਭਾਰਤ ਦੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ
  • "ਲਫ਼ਜ਼ਾਂ ਦੀ ਦਰਗਾਹ"ਲਈ ਸਰਸਵਤੀ ਸਨਮਾਨ

ਕਾਵਿ-ਨਮੂਨਾ

<poem> ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ

ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ

ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ

ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ </poem>

ਟੀ.ਵੀ ਤੇ ਫ਼ਿਲਮਾਂ

ਪੰਜਾਬੀ ਫ਼ੀਚਰ ਫਿਲਮ "ਸ਼ਹੀਦ ਊਧਮ ਸਿੰਘ" ਦੇ ਡਾਇਲਾਗ ਲਿਖੇ ਹਨ ਤੇ ਇਸ ਦੇ ਇਲਾਵਾ ਪਾਤਰ ਸਾਹਿਬ ਦੀ ਆਪਣੀ ਮਖ਼ਮਲੀ ਆਵਾਜ਼ ਵਿੱਚ ਇਕ ਟੇਪ "ਬਿਰਖ ਜੋ ਸਾਜ ਹੈ" ਵੀ ਆਈ ਹੈ।

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">
  1. Singh, Surjit (Spring–Fall 2006). "Surjit Patar: Poet of the Personal and the Political". Journal of Punjab Studies. 13 (1): 265. His poems enjoy immense popularity with the general public and have won high acclaim from critics. 
  2. ਸੁਰਜੀਤ ਪਾਤਰ (2020-02-16). "ਸੀਏਏ : ਬੁੱਲ੍ਹੇ ਸ਼ਾਹ ਦੀ ਤਫ਼ਤੀਸ਼". Punjabi Tribune Online (in हिन्दी). Retrieved 2020-02-23. 
  3. ਸੁਰਜੀਤ ਪਾਤਰ - ਪੰਜਾਬੀ ਪੀਡੀਆ

ਬਾਹਰੀ ਲਿੰਕ

|award|awards=awards Awards for |biography|bio=bio Biography for }} ਸੁਰਜੀਤ ਪਾਤਰ], ਇੰਟਰਨੈੱਟ ਮੂਵੀ ਡੈਟਾਬੇਸ ’ਤੇ

ਫਰਮਾ:ਪੰਜਾਬੀ ਲੇਖਕ ਫਰਮਾ:ਸਾਹਿਤ ਅਕਾਦਮੀ ਇਨਾਮ ਜੇਤੂ