ਕਬੀਰ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox person ਕਬੀਰ (ਹਿੰਦੀ: कबीर‎) (1440–1518)[1][2][3] ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।

ਜੀਵਨ

ਕਬੀਰ ਜੀ ਦਾ ਜਨਮ ਲਾਹੌਰ ਜੋ ਅੱਜ ਕੱਲ ਪਾਕਿਸਤਾਨ ਵਿੱਚ ਹੈ ਹੋਇਆ ਮੰਨਿਆਂ ਜਾਂਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਭਗਤ ਕਬੀਰ ਜੀ ਬਨਾਰਸ (ਵਾਰਾਣਸੀ) ਵਿੱਚ ਇੱਕ ਕੰਵਲ ਦੇ ਫੁੱਲ ਵਿੱਚ ਇੱਕ ਤਲਾਅ ਦੇ ਨਜ਼ਦੀਕ ਪਿਤਾ ਨੀਰੂ ਅਤੇ ਮਾਤਾ ਨੀਮਾਂ ਨੂੰ ਮਿਲੇ ਜਿਨਾਂ ਨੇ ਭਗਤ ਜੀ ਦਾ ਪਾਲਣ-ਪੋਸ਼ਣ ਕੀਤਾ ਅਤੇ ਆਪ ਜੀ ਦਾ ਨਾਮ ਕਬੀਰ ਰੱਖਿਆ ਗਿਆ। ਇਤਿਹਾਸ ਤੱਥਾਂ ਮੁਤਾਬਿਕ ਪਤਾ ਚਲਦਾ ਹੈ ਕਿ ਉਹ ਜੁਲਾਹਾ ਜਾਤ ਨਾਲ ਸਬੰਧਤ ਸਨ। ਉਨ੍ਹਾਂ ਦੀ ਪਤਨੀ ਦਾ ਨਾਮ ’ਲੋਈ’ ਉਨ੍ਹਾਂ ਦਾ ਇੱਕ ਪੁੱਤਰ ’ਕਮਲ’ ਤੇ ਪੁੱਤਰੀ ’ਕਮਲੀ’ ਸੀ। ਕਬੀਰ ਜੀ ਨੂੰ ਸੂਫ਼ੀ ਕਵੀ ਦੇ ਤੌਰ 'ਤੇ ਵੀ ਜਾਣਿਆ ਜਾ ਸਕਦਾ ਹੈ। ਕਬੀਰ ਜੀ ਨੂੰ ਮੰਨਣ ਵਾਲੇ ਕਬੀਰਪੰਥੀਆਂ ਦਾ ਵਿਚਾਰ ਹੈ ਕਿ ਭਗਤ ਕਬੀਰ ਜੀ ਇਸ ਜਗਤ ਉੱਤੇ 120 ਸਾਲ ਰਹੇ ਹਨ ਅਤੇ ਪ੍ਰਭੂ ਦੀ ਭਗਤੀ ਦੇ ਅੰਦੋਲਨ ਦਾ ਪ੍ਰਸਾਰ ਕੀਤਾ। ਰਾਮਾਨੰਦ ਸਾਗਰ ਨੂੰ ਭਗਤ ਕਬੀਰ ਦੇ ਗੁਰੂ ਮੰਨੇ ਜਾਂਦੇ ਹਨ।

     ਕੋਈ ਬੋਲੇ ਰਾਮ ਰਾਮ ਕੋਈ ਖੁਦਾਏ, ਕੋਈ ਸੇਵ ਗੁਸੱਈਆਂ ਕੋਈ ਅੱਲਾਹੇ ॥

ਵਿਚਾਰਧਾਰਾ

ਕਬੀਰ ਜੀ ਇਸ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖਦੇ ਹਨ ਕਿ ਸਾਰੇ ਇਨਸਾਨ ਇੱਕ ਹਨ, ਕਬੀਰ ਜੀ ਕਹਿੰਦੇ ਹਨ ਕਿ ਅੱਲਾ ਅਤੇ ਰਾਮ ਇੱਕ ਹਨ:

ਕੋਈ ਬੋਲੇ ਰਾਮ ਰਾਮ ਕੋਈ ਖੁਦਾਏ, ਕੋਈ ਸੇਵ ਗੁਸੱਈਆਂ ਕੋਈ ਅੱਲਾਹੇ ॥

ਕਬੀਰ ਜੀ ਨੇ ਫਿਰਕਾਪ੍ਰਸਤੀ ਦਾ ਖੁੱਲ ਕੇ ਖੰਡਨ ਕੀਤਾ ਤੇ ਭਾਰਤ ਦੀ ਵਿਚਾਰਧਾਰਾ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ। ਬਾਹਰ ਕਰਮ ਕਾਂਡਾਂ ’ਚੋਂ ਨਿਕਲ ਕੇ ਜੀਵ ਨੂੰ ਪ੍ਰਭੂ ਦੀ ਭਗਤੀ ਸੱਚੇ ਦਿਲੋਂ ਕਰਨ ਲਈ ਪ੍ਰੇਰਨਾ ਦਿੱਤੀ।

ਆਪਣੀ ਰਚਨਾ

ਆਪਣੀ ਰਚਨਾ ਵਿੱਚ ਉਹ ਕੁਝ ਇਸ ਪ੍ਰਕਾਰ ਲਿਖਦੇ ਹਨ:

ਕਬੀਰ ਜਿਸ ਮਰਨੇ ਤੇ ਜਗ ਡਰੈ ਮੇਰੇ ਮਨੁ ਅਨੰਦ।
ਮਰਨੇ ਤੇ ਹੀ ਪਾਈਏ ਪੂਰਨ ਪਰਮਾਨੰਦੁ।

ਕਬੀਰ ਦੀ ਬਾਣੀ

ਭਗਤ ਕਬੀਰ ਦੀ ਬਾਣੀ ਮੋਖਿਕ ਅਤੇ ਲਿਖਿਤ ਦੋਹਾਂ ਰੂਪਾ ਵਿੱਚ ਪ੍ਰਾਪਤ ਹੋਈ ਹੈ। ਕਬੀਰ ਦੀ ਬਹੁਤ ਸਾਰੀ ਬਾਣੀ ਸਾਨੂੰ ਪ੍ਰਾਪਤ ਹੋਈ ਹੈ। ਜਿਵੇ:- ਬੀਜਕ, ਕਬੀਰ, ਗ੍ਰੰਥਾਵਲੀ, ਗੁਰੂ ਗਰੰਥ ਸਾਹਿਬ ਵਿੱਚ ਦਰਜ ਬਾਣੀ। ਬੀਜਕ:- ਬੀਜਕ, ਕਬੀਰ ਦੀ ਸਭ ਤੋ ਪ੍ਰਮਾਣਿਕ ਰਚਨਾ ਸਮਝੀ ਜਾਦੀ ਹੈ। ਕਬੀਰ ਪੰਥ ਵਿੱਚ ਬੀਜਕ ਦਾ ਉਹੀ ਸਥਾਨ ਹੈ, ਜਿਹੜਾ ਸਿੱਖ ਪੰਥ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਆਚਰਯ ਪਰਸੁਰਾਮ ਚਤਰਵੇਦੀ ਨੇ ਕਬੀਰ ਸਾਹਿਤਯ ਕੀ ਪਰਖ ਪੁਸਤਕ ਵਿੱਚ ਲਿਖਿਆ ਹੈ ਕਿ ਬੀਜਕ ਵਿੱਚ ਸੰਕਲਿਤ ਰਚਨਾਵਾ ਦੀ ਇਹ ਵਿਸ਼ੇਸਤਾ ਹੈ ਕਿ ਉਹਨਾਂ ਵਿੱਚ ਸ੍ਰਿਸਟੀ ਰਚਨਾਂ ਬਾਰੇ ਲਿਖਿਆ ਵਿਸਤ੍ਰਿਤ ਵਿਚਾਰ ਹਨ। ਕਬੀਰ ਗ੍ਰੰਥਾਵਲੀ:- ਕਬੀਰ ਗ੍ਰੰਥਾਵਲੀ ਅਤੇ ਗੁਰੂ ਗਰੰਥ ਸਾਹਿਬ ਵਿੱਚ ਸੰਕਲਿਤ ਕਬੀਰ ਬਾਣੀ ਵਿੱਚ ਕਾਫੀ ਸਮਾਨਤਾ ਹੈ। ਗੁਰੂ ਗ੍ਰੰਥ ਸਾਹਿਬ:- ਕਬੀਰ ਦੀ ਬਾਣੀ ਦਾ ਦੂਜਾ ਵੱਡਾ ਪ੍ਰਮਾਣਿਕ ਸਰੋਤ ਗੁਰੂ ਗ੍ਰੰਥ ਸਾਹਿਬ ਹੈ।

ਗੁਰੂ ਗ੍ਰੰਥ ਸਾਹਿਬ ਵਿੱਚ ਕਬੀਰ ਬਾਣੀ

ਗੁਰੂ ਗ੍ਰੰਥ ਵਿੱਚ ਮਿਲਦੀ ਕਬੀਰ ਦੀ ਬਾਣੀ ਰਾਗਾਂ ਅਨੁਸਾਰ ਹੇਠ ਲਿਖਿਤ ਹੈ-

  1. ਸਿਰੀ ਰਾਗ-2 ਸ਼ਬਦ
  2. ਰਾਗ ਗਉੜੀ-74 ਸ਼ਬਦ(1 ਅਸ਼ਟਪਦੀ ਸਹਿਤ) ਬਾਵਨ ਅਖਰੀ-45, ਥਿਤੀ-16, ਵਾਰ ਸਤ-8=/43
  1. ਰਾਗ ਆਸਾ -37 ਸ਼ਬਦ
  2. ਰਾਗ ਗੂਜਰੀ -2 ਸ਼ਬਦ
  3. ਰਾਗ ਸੋਰਠਿ - 11 ਸ਼ਬਦ
  4. ਰਾਗ ਧਨਾਸਰੀ-5 ਸ਼ਬਦ
  5. ਰਾਗ ਤਿਲੰਗ-1 ਸ਼ਬਦ
  6. ਰਾਗ ਸੂਹੀ- 5 ਸ਼ਬਦ
  7. ਰਾਗ ਬਿਲਾਵਲ -12 ਸ਼ਬਦ
  8. ਰਾਗ ਗੋਡ -11 ਸ਼ਬਦ
  9. ਰਾਗ ਰਾਮਕਲੀ-12 ਸ਼ਬਦ
  10. ਰਾਗ ਮਾਰੂ -12 ਸ਼ਬਦ
  11. ਰਾਗ ਕੇਦਾਰਾ -6 ਸ਼ਬਦ
  12. ਰਾਗ ਭੈਰਉ - 19 ਸ਼ਬਦ
  13. ਰਾਗ ਬਸੰਤ - 8 ਸ਼ਬਦ
  14. ਰਾਗ ਸਾਰੰਗ - 3 ਸ਼ਬਦ
  15. ਰਾਗ ਪ੍ਰਭਾਤੀ - 5 ਸ਼ਬਦ

ਇਸ ਤਰਾ ਕਬੀਰ ਜੀ ਦੇ ਕੁੱਲ 225 ਸ਼ਬਦ, 1 ਬਾਵਨ ਅੱਖਰੀ,1 ਥਿਤੀ,1 ਸਤਵਾਰਾ ਤੇ 243 ਸਲੋਕ ਸੰਕਲਿਤ ਹਨ। ਆਪ ਜੀ ਦੀ ਬਾਣੀ 17 ਰਾਗਾ ਵਿੱਚ ਵਿਉਤਬੱਧ ਹੈ। ਆਪ ਦੀ 8 ਪਦਾਂ ਦੀ ਵਾਰ ਤੇ ਤਿੰਨ ਅਸ਼ਟਪਦੀਆ ਹਨ। ਸ਼ਬਦਾਂ ਤੋਂ ਇਲਾਵਾ 238 ਸਲੋਕ ਵੀ ਹਨ।[4] ਕਬੀਰ ਜੀ ਦੇ ਦੋਹੇ[5] ਵਿਸ਼ਵ ਭਰ ਵਿੱਚ ਪ੍ਰਸਿਦ ਹਨ ਅਤੇ ਕਈ ਭਾਸ਼ਾਵਾ ਵਿੱਚ ਮੋਜੂਦ ਹਨ।

ਭਾਸ਼ਾਵਾਂ

ਕਬੀਰ ਜੀ ਦੀ ਬਾਣੀ ਵਿੱਚ ਅਵਧੀ, ਭੋਜਪੁਰੀ, ਬ੍ਰਿਜ, ਮਾਰਵਾੜੀ, ਪੰਜਾਬੀ, ਅਰਬੀ, ਫਾਰਸੀ, ਆਦਿ ਭਾਸ਼ਾਵਾਂ ਦੀ ਸ਼ਬਦਾਵਲੀ ਮਿਲ ਜਾਂ ਪਰਿਭਾਸਿਕ ਵੀ ਹੈ। ਮੁਸਲਮਾਨਾ ਨੂੰ ਸੰਬੋਧਿਨ ਕਰਦਿਆਂ ਭਾਸ਼ਾ ਵਿੱਚ ਅਰਬੀ- ਫਾਰਸੀ ਰੰਗ ਆ ਗਿਆ ਹੈ।

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰ ਨਾ ਜਾਇ ਟੁਕੁ ਦਮੁ ਕਰਾਰੀ ਜਉ ਕਰਹੁ ਜਾਹਿਰ ਹਜੂਰਿ ਖਦਾਇ

ਹਵਾਲੇ

ਫਰਮਾ:ਹਵਾਲੇ ਫਰਮਾ:ਸਿੱਖ ਭਗਤ ਫਰਮਾ:ਸਿੱਖੀ

  1. ਫਰਮਾ:Cite book
  2. ਫਰਮਾ:Cite book
  3. Lua error in package.lua at line 80: module 'Module:Citation/CS1/Suggestions' not found.
  4. ਡਾ. ਗੁਰਸ਼ਰਨ ਕੌਰ ਜੱਗੀ, ਸੰਤ ਕਬੀਰ: ਇੱਕ ਅਧਿਐਨ, ਗਰੇਸਿਅਸ ਬੁੱਕ, ਪਟਿਆਲਾ, ਪੰਨਾ 6
  5. Lua error in package.lua at line 80: module 'Module:Citation/CS1/Suggestions' not found.