ਗਿਆਨੀ ਗੁਰਦਿੱਤ ਸਿੰਘ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਗਿਆਨਸੰਦੂਕ ਜੀਵਨੀ ਗਿਆਨੀ ਗੁਰਦਿੱਤ ਸਿੰਘ (24 ਫਰਵਰੀ 1923 - 17 ਜਨਵਰੀ 2007) ਪੰਜਾਬੀ ਪੱਤਰਕਾਰ, ਸੰਪਾਦਕ ਅਤੇ ਵਾਰਤਕ ਲੇਖਕ ਸਨ। ਉਨ੍ਹਾਂ ਦੀ ਕਿਤਾਬ ਮੇਰਾ ਪਿੰਡ ਇੰਨੀ ਮਕਬੂਲ ਹੋਈ ਕਿ ਪਛਾਣ ਵਜੋਂ ਉਨ੍ਹਾਂ ਦੇ ਨਾਂ ਨਾਲ ਜੁੜ ਗਈ ਅਤੇ ਉਨ੍ਹਾਂ ਨੂੰ ‘ਮੇਰਾ ਪਿੰਡ’ ਵਾਲਾ ਗਿਆਨੀ ਗੁਰਦਿੱਤ ਸਿੰਘ ਕਿਹਾ ਜਾਣ ਲੱਗ ਪਿਆ।[1] ਗਿਆਨੀ ਜੀ ਆਪਣੇ ਸਮੇਂ ਦੀ ਉੱਘੀ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤ ਹੋਣ ਦੇ ਨਾਲ-ਨਾਲ ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਪੱਤਰਕਾਰ ਵੀ ਸਨ।

ਜੀਵਨ

ਗੁਰਦਿੱਤ ਸਿੰਘ ਦਾ ਜਨਮ 24 ਫਰਵਰੀ 1923 ਨੂੰ (ਪਿਤਾ: ਹੀਰਾ ਸਿੰਘ ਅਤੇ ਮਾਤਾ: ਨਿਹਾਲ ਕੌਰ) ਪਿੰਡ ਮਿੱਠੇਵਾਲ, ਰਿਆਸਤ ਮਾਲੇਰਕੋਟਲਾ (ਅੱਜਕੱਲ ਜ਼ਿਲ੍ਹਾ ਸੰਗਰੂਰ) ਵਿਖੇ ਹੋਇਆ। ਉਨ੍ਹਾਂ ਨੇ ਮੁੱਢਲੀ ਵਿੱਦਿਆ ਪਿੰਡ ਦੇ ਗੁਰਦੁਆਰੇ ਤੋਂ ਪ੍ਰਾਪਤ ਕੀਤੀ ਅਤੇ 1944-45 ਵਿੱਚ ਲਾਹੌਰ ਤੋਂ ਗਿਆਨੀ ਦੀ ਪ੍ਰੀਖਿਆ ਪਾਸ ਕੀਤੀ।[2] ਇਹਨਾਂ ਨੇ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨਾਲ ਵਿਆਹ ਕੀਤਾ ਜੋ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਸਲਰ, ਸਰਵਿਸ ਸਿਲੈਕਸ਼ਨ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਪਰਸਨ ਰਹੇ ਹਨ। ਆਪ ਦਾ ਬੇਟਾ ਰੂਪਿੰਦਰ ਸਿੰਘ ਦ ਟ੍ਰਿਬਿਊਨ ਦਾ ਡਿਪਟੀ ਅਡੀਟਰ ਰਿਹਾ ਹੈ ਅਤੇ ਦੁਜਾ ਬੇਟਾ ਰਵਿੰਦਰ ਸਿੰਘ ਹੈ

ਆਪ shiri Guru Granth Sahib videa kendar de muk sevadar v rahe han

ਉਨ੍ਹਾਂ ਆਪਣਾ ਪੰਜਾਬੀ ਪੱਤਰਕਾਰੀ ਦਾ ਸਫ਼ਰ 15 ਅਗਸਤ 1948 ਵਿੱਚ ‘ਪ੍ਰਕਾਸ਼’ ਅਖ਼ਬਾਰ ਸ਼ੁਰੂ ਕਰਕੇ ਕੀਤਾ ਅਤੇ ਜੀਵਨ ਦੇ ਅੰਤ ਤਕ ਪੱਤਰਕਾਰੀ ਨਾਲ ਜੁੜੇ ਰਹੇ। ਪ੍ਰਕਾਸ਼ ਤੋਂ ਇਲਾਵਾ ਉਨ੍ਹਾਂ ਆਪਣੇ ਜੀਵਨ ਕਾਲ ਦੌਰਾਨ ਦੋ ਹੋਰ ਪੱਤਰ ‘ਜੀਵਨ ਸਾਂਝਾਂ’ ਅਤੇ ‘ਸਿੰਘ ਸਭਾ ਪੱਤ੍ਰਿਕਾ’ ਵੀ ਆਰੰਭ ਕਰ ਕੇ ਚਲਾਏ।

ਰਚਨਾਵਾਂ

ਕਵਿਤਾ

ਖੋਜ ਅਤੇ ਆਲੋਚਨਾ

ਵਾਰਤਕ

ਜੀਵਨੀ

ਸੱਭਿਆਚਾਰ ਤੇ ਇਤਿਹਾਸ

ਧਰਮ ਤੇ ਫ਼ਲਸਫਾ

  • ਜੀਵਨ ਦਾ ਉਸਰੱਈਆ—ਸ੍ਰੀ ਗੁਰੂ ਨਾਨਕ ਦੇਵ ਜੀ (1947)
  • ਸਿੱਖ ਧਾਮ ਤੇ ਸਿੱਖ ਗੁਰਦੁਆਰੇ
  • ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ: ਭਗਤ ਬਾਣੀ ਭਾਗ (1990)।

ਸਨਮਾਨ

ਹਵਾਲੇ

ਫਰਮਾ:ਹਵਾਲੇ ਫਰਮਾ:ਪੰਜਾਬੀ ਲੇਖਕ