ਨਨਕਾਣਾ ਸਾਹਿਬ

ਭਾਰਤਪੀਡੀਆ ਤੋਂ
Jump to navigation Jump to search
ਨਨਕਾਣਾ ਸਾਹਿਬ
ﻧﻨﮑﺎﻧﮧ ﺻﺎﺣﺐ
ਗੁਰੂਦੁਆਰਾ ਜਨਮ ਅਸਥਾਨ ਸਾਹਿਬ, ਨਨਕਾਣਾ ਸਾਹਿਬ
ਦੇਸ਼ ਪਾਕਿਸਤਾਨ
ਪ੍ਰਾਂਤ ਪੰਜਾਬ
ਜਿਲ੍ਹਾ ਨਨਕਾਣਾ ਸਾਹਿਬ
ਜਨਸੰਖਿਆ 61,313 (2010)[1]
ਭਾਸ਼ਾ ਪੰਜਾਬੀ, ਉਰਦੂ, ਅੰਗਰੇਜੀ

ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪੰਜਾਬ, ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ।[2] ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।

ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਹੋਰ ਵੀ ਗੁਰਦੁਆਰੇ ਹਨ ਜਿਵੇਂ ਕਿ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਤੰਬੂ ਸਾਹਿਬ।

ਹਵਾਲੇ

ਫਰਮਾ:ਹਵਾਲੇ ਫਰਮਾ:ਸਿੱਖੀ-ਅਧਾਰ

  1. Lua error in package.lua at line 80: module 'Module:Citation/CS1/Suggestions' not found.
  2. Lua error in package.lua at line 80: module 'Module:Citation/CS1/Suggestions' not found.